ਬਠਿੰਡਾ, 12 ਅਗਸਤ (ਰਵਿੰਦਰ ਸ਼ਰਮਾ) : ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ ‘ਤੇ ਰੀਲਾਂ ਦੇਖ ਰਹੇ ਪੀ. ਆਰ. ਟੀ. ਸੀ. ਬੱਸ ਡਰਾਈਵਰ ਖ਼ਿਲਾਫ਼ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਇਸ ਤਹਿਤ ਉਸ ਨੂੰ ਰੂਟ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਸਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੀ. ਆਰ. ਟੀ. ਸੀ. ਬੱਸ ਡਰਾਈਵਰ ਬਲਵੀਰ ਸਿੰਘ ਹਰ ਰੋਜ਼ ਸਵੇਰੇ ਬਠਿੰਡਾ-ਚੰਡੀਗੜ੍ਹ ਰੂਟ ‘ਤੇ ਬੱਸ ਲੈ ਕੇ ਜਾਂਦਾ ਸੀ। ਸੋਮਵਾਰ ਨੂੰ ਜਦੋਂ ਉਹ ਬੱਸ ਚਲਾ ਰਿਹਾ ਸੀ ਤਾਂ ਉਸ ਨੇ ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ ‘ਤੇ ਰੀਲਾਂ ਦੇਖਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇੱਕ ਯਾਤਰੀ ਨੇ ਉਸ ਦੀ ਵੀਡੀਓ ਬਣਾਈ ਅਤੇ ਇਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਮੰਗਲਵਾਰ ਨੂੰ ਵੀ ਡਰਾਈਵਰ ਬੱਸ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਿਆ। ਇਸ ਦੌਰਾਨ ਜਦੋਂ ਇਹ ਵੀਡੀਓ ਵਿਭਾਗੀ ਅਧਿਕਾਰੀਆਂ ਕੋਲ ਪਹੁੰਚੀ ਤਾਂ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਪਟਿਆਲਾ ‘ਚ ਹੀ ਡਰਾਈਵਰ ਨੂੰ ਰੋਕ ਲਿਆ ਅਤੇ ਉਸ ਨੂੰ ਰੂਟ ਤੋਂ ਉਤਾਰ ਦਿੱਤਾ ਅਤੇ ਉਸ ਦੀ ਜਗ੍ਹਾ ਕਿਸੇ ਹੋਰ ਡਰਾਈਵਰ ਨੂੰ ਭੇਜ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਡਰਾਈਵਰ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

Posted inਬਠਿੰਡਾ