ਬਰਨਾਲਾ, 12 ਅਗਸਤ (ਰਵਿੰਦਰ ਸ਼ਰਮਾ) : ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਨੇ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ 2 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਬੀਤੇ ਦਿਨੀਂ ਉਨ੍ਹਾਂ ਦੀ ਟੀਮ ਵਲੋਂ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ੀ ਅਫ਼ਸਰ ਰਾਜੀਵ ਕੁਮਾਰ ਤੇ ਆਬਕਾਰੀ ਵਿਭਾਗ ਦੀ ਟੀਮ ਵਲੋਂ ਸੂਚਨਾ ਦੇ ਆਧਾਰ ’ਤੇ ਪ੍ਰੇਮ ਨਗਰ ਬਰਨਾਲਾ ਵਿਖੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਰਵੀ ਕੁਮਾਰ ਪੁੱਤਰ ਕਮਲ ਕੁਮਾਰ ਵਾਸੀ ਨੇੜੇ ਸ਼ਨੀਦੇਵ ਮੰਦਰ ਰੇਲਵੇ ਲਾਈਨ ਵਾਰਡ ਨੰਬਰ 8 ਬਰਨਾਲਾ ਤੇ ਉਸਦੇ ਅਣਪਛਾਤੇ ਸਾਥੀ ਪਾਸੋਂ 47 ਡੱਬੇ (564 ਬੋਤਲਾਂ) ਠੇਕਾ ਸ਼ਰਾਬ ਦੇਸੀ, ਸਵਿਫ਼ਟ ਗੱਡੀ ਤੇ 2 ਨਵੀਆਂ ਐਕਟੀਵਾ ਸਕੂਟਰੀਆਂ ਬਿਨਾਂ ਨੰਬਰੀ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਵੀ ਕੁਮਾਰ ਤੇ ਉਸਦੇ ਇਕ ਅਣਪਛਾਤੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਜਾਰੀ ਹੈ।

Posted inਬਰਨਾਲਾ