Posted inਬਰਨਾਲਾ ਪਰਮਿੰਦਰ ਭੰਗੂ ਬਣੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ Posted by overwhelmpharma@yahoo.co.in Feb 24, 2025 – ਬਰਨਾਲਾ ਜ਼ਿਲ੍ਹੇ ਦੀਆਂ ਚਾਰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਬਰਨਾਲਾ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਮਵਾਰ ਦੇਰ ਸ਼ਾਮ ਪੰਜਾਬ ਦੇ ਕਈ ਜਿਲ੍ਹਿਆਂ ’ਚ ਚੇਅਰਮੈਨ ਤੋਂ ਵਾਂਝੀਆਂ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਆਖ਼ਰਕਾਰ ਨਿਯੁਕਤ ਕਰ ਦਿੱਤੇ ਗਏ ਹਨ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਚਾਰ ਮਾਰਕੀਟ ਕਮੇਟੀਆਂ ਬਰਨਾਲਾ, ਭਦੌੜ, ਧਨੌਲਾ ਤੇ ਮਹਿਲ ਕਲਾਂ ਦੇ ਚੇਅਰਮੈਨ ਵੀ ਨਿਯੁਕਤ ਹੋਏ ਹਨ। ਜਿਸ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਭੰਗੂ ਨੂੰ ਮਾਰਕੀਟ ਕਮੇਟੀ ਬਰਨਾਲਾ, ਗੁਰਪ੍ਰੀਤ ਸਿੰਘ ਅੰਮ੍ਰਿਤ ਢਿਲਵਾਂ ਨੂੰ ਮਾਰਕੀਟ ਕਮੇਟੀ ਭਦੌੜ, ਗੁਰਜੋਤ ਭੱਠਲਾਂ ਨੂੰ ਮਾਰਕੀਟ ਕਮੇਟੀ ਧਨੌਲਾ ਅਤੇ ਸੁਖਵਿੰਦਰ ਦਾਸ ਨੂੰ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬਰਨਾਲਾ ਜ਼ਿਲ੍ਹੇ ਦੀ ਸਬ ਡਿਵੀਜ਼ਨ ਤਪਾ ਮੰਡੀ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕੁਝ ਸਮੇਂ ਅੰਦਰ ਹੀ ਕਰ ਦਿੱਤੀ ਗਈ ਸੀ ਜਦਕਿ ਚਾਰ ਮਾਰਕੀਟ ਕਮੇਟੀਆਂ ਚੇਅਰਮੈਨ ਤੋਂ ਵਾਂਝੀਆਂ ਸਨ, ਜਿਨਾਂ ਦੀ ਸੂਚੀ ਸੋਮਵਾਰ ਦੇਰ ਸ਼ਾਮ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਆਪਣੀ ਨਿਯੁਕਤੀ ਸਬੰਧੀ ਪਰਮਿੰਦਰ ਸਿੰਘ ਭੰਗੂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ‘ਆਪ’ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਣੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। Post navigation Previous Post ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ : ‘ਆਪ’ ਦੇ 32 ਵਿਧਾਇਕ ਸੰਪਰਕ ’ਚNext Postਡੀ.ਸੀ. ਬਰਨਾਲਾ ਪੂਨਮਦੀਪ ਕੌਰ ਦਾ ਤਬਾਦਲਾ, ਟੀ. ਬੇਨਿਥ ਹੋਣਗੇ ਨਵੇਂ ਡੀ.ਸੀ.