ਬਰਨਾਲਾ, 18 ਅਗਸਤ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਉਪ ਮੰਡਲ ਮੈਜਿਸਟ੍ਰੇਟ, ਬਰਨਾਲਾ ਸ੍ਰੀਮਤੀ ਸੋਨਮ, ਆਈ.ਏ.ਐਸ ਵੱਲੋਂ ਪਿੰਡ ਸੇਖਾ ਦੇ ਸਰਕਾਰੀ ਸੀਨੀਅਰ ਸੈਕੰਡਰੀ (ਸਮਾਰਟ) ਸਕੂਲ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ ਸਕੂਲ ਦੀ ਚੈਕਿੰਗ ਕਰਨ ਦੌਰਾਨ ਪਾਇਆ ਗਿਆ ਕਿ ਸਕੂਲ ਵਿੱਚ ਪ੍ਰਿੰਸੀਪਲ ਦੀ ਪੋਸਟ ਪਿਛਲੇ ਦੋ ਸਾਲ ਤੋਂ ਖਾਲੀ ਹੈ ਅਤੇ ਕਲਾਸਾਂ ਵਿੱਚ ਬੱਚਿਆਂ ਦੀ ਗਿਣਤੀ, ਹਾਜ਼ਰੀ ਰਜਿਸਟਰ ਵਿਚ ਦਰਜ਼ ਬੱਚਿਆਂ ਦੀ ਗਿਣਤੀ ਦਾ ਰਿਕਾਰਡ ਵੀ ਦਰੁਸਤ ਨਹੀਂ ਹੈ। ਚੈਕਿੰਗ ਦੌਰਾਨ ਉਨ੍ਹਾਂ ਸਕੂਲ ਦੀਆਂ ਵੱਖ-ਵੱਖ ਕਲਾਸਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਉਨ੍ਹਾਂ ਸਕੂਲ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਪੜ੍ਹਾਈ, ਸਕੂਲ ਦੇ ਰਿਕਾਰਡ ਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਸਕੂਲ ਦੀ ਚੈਕਿੰਗ ਸਬੰਧੀ ਉਪ ਮੰਡਲ ਮੈਜਿਸਟਰੇਟ ਦਾ ਧੰਨਵਾਦ ਕੀਤਾ ਗਿਆ।

Posted inਬਰਨਾਲਾ