ਬਰਨਾਲਾ, 19 ਅਗਸਤ (ਰਵਿੰਦਰ ਸ਼ਰਮਾ) : ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਵਪਾਰੇ ਭਿਆਨਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਧਨੌਲਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਧੰਨਾ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਰਾਜਗੜ੍ਹ ਰੋਡ ਧਨੌਲਾ ਸਕੂਟਰੀ ’ਤੇ ਸਵਾਰ ਹੋ ਕੇ ਘਰ ਵੱਲ ਆ ਰਿਹਾ ਸੀ। ਪਰ ਇਕ ਤੇਜ਼ ਰਫ਼ਤਾਰੀ ਕਾਰ ਨੇ ਉਸ ਨੂੰ ਫ਼ੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਲੋਕਾਂ ਵੱਲੋਂ ਸਿਵਲ ਹਸਪਤਾਲ ਧਨੌਲਾ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਭੇਜਿਆ ਗਿਆ ਹੈ।

Posted inਬਰਨਾਲਾ