ਬਰਨਾਲਾ\ਤਪਾ ਮੰਡੀ, 20 ਅਗਸਤ (ਰਵਿੰਦਰ ਸ਼ਰਮਾ) : ਬੀਤੀ ਰਾਤ ਦਰਾਜ ਰੋਡ ਸਥਿਤ ਗੁਰਦੁਆਰਾ ਸਾਹਿਬ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ’ਚ 4 ਵਿਅਕਤੀ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਏਕਮਪ੍ਰੀਤ ਸਿੰਘ ਵਾਸੀ ਬੁੱਗਰਾਂ ਅਨੁਸਾਰ ਉਹ ਸ਼ਹਿਰ ’ਚ ਕਿਸੇ ਦੁਕਾਨ ’ਤੇ ਪ੍ਰਾਈਵੇਟ ਨੌਕਰੀ ਕਰਦਾ ਹੈ, ਕੰਮ ਤੋਂ ਬਾਅਦ ਉਹ ਆਪਣੇ ਪਿੰਡ ਬੁੱਗਰਾਂ ਜਾ ਰਿਹਾ ਸੀ ਤਾਂ ਦਰਾਜ ਸਾਈਡ ਤੋਂ ਆਉਂਦੇ ਮੋਟਰਸਾਈਕਲ ’ਤੇ ਤਿੰਨ ਸਵਾਰ ਗੁਰਦੀਪ ਸਿੰਘ, ਸੁੱਚਾ ਸਿੰਘ ਅਤੇ ਧਰਮਪ੍ਰੀਤ ਸਿੰਘ ਬੈਠੇ ਸਨ, ਜਦੋਂ ਉਹ ਗੁਰਦੁਆਰਾ ਟਿੱਬਾ ਸਾਹਿਬ ਨੇੜੇ ਪੁੱਜੇ ਤਾਂ ਅਚਾਨਕ ਦੋਵੇਂ ਮੋਟਰਸਾਇਕਲਾਂ ਦੀ ਸਿੱਧੀ ਟੱਕਰ ਹੋ ਗਈ, ਜਿਸ ’ਚ ਉਹ ਸਾਰੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਇਕੱਠ ਹੋ ਗਿਆ। ਜਿਨ੍ਹਾਂ ਤੁਰੰਤ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰਾਂ ਨੂੰ ਸੂਚਨਾ ਕਰਨ ਤੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ’ਚ ਭਰਤੀ ਕਰਵਾਇਆ ਗਿਆ। ਇਸ ਮੌਕੇ ਹਾਜ਼ਰ ਮਾਹਰ ਡਾ. ਕੰਵਲਜੀਤ ਸਿੰਘ ਬਾਜਵਾ ਨੇ ਇਲਾਜ ਸ਼ੁਰੂ ਕਰ ਦਿੱਤਾ ਪਰ ਇਨ੍ਹਾਂ ’ਚੋਂ ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੇਖਦੇ ਹੋਏ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ।

Posted inਬਰਨਾਲਾ