ਤਪਾ\ਬਰਨਾਲਾ, 22 ਅਗਸਤ (ਰਵਿੰਦਰ ਸ਼ਰਮਾ) : ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੀ ਰਹਿਨੁਮਾਈ ਹੇਠ ਤਪਾ ਪੁਲਿਸ ਨੇ 250 ਕਿਲੋ ਭੁੱਕੀ ਸਣੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਮੁਖੀ ਐਸ ਆਈ ਸਰੀਫ ਖਾਨ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਸ਼ੱਕੀ ਵਿਅਕਤੀਆਂ, ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿਚ ਇਲਾਕਾ ਦੇ ਏਰੀਆ ਵਿਚ ਮੌਜੂਦ ਸੀ ਤਾਂ ਮੁਖ਼ਬਰ ਖਾਸ ਦੀ ਗੁਪਤ ਸੂਚਨਾ ਦੇ ਅਧਾਰ ‘ਤੇ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਕਰਮ ਸਿੰਘ ਵਾਸੀ ਭੂੰਦੜ ਜਿਲ੍ਹਾ ਬਠਿੰਡਾ, ਕੁਲਦੀਪ ਕੁਮਾਰ ਉਰਫ ਕੀਪਾ ਪੁੱਤਰ ਜਗਦੀਸ ਰਾਏ ਵਾਸੀ ਭੋਡੀਵਾਲਾ ਜ਼ਿਲ੍ਹਾ ਮੋਗਾ, ਸੁਖਵੀਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਫੂਲੇਵਾਲ ਜ਼ਿਲ੍ਹਾ ਬਠਿੰਡਾ ਹਾਲ ਅਬਾਦ ਅਕੂਸਾਹ ਵਾਲਾ ਜ਼ਿਲ੍ਹਾ ਮੋਗਾ ਅਤੇ ਲਖਵੀਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਫੂਲੇਵਾਲ ਜਿਲ੍ਹਾ ਬਠਿੰਡਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਉਪਰੰਤ ਦੌਰਾਨੇ ਤਫਤੀਸ ਵਿਚ ਲਵਪ੍ਰੀਤ ਸਿੰਘ ਉਰਫ ਲਵੀ ਅਤੇ ਕੁਲਦੀਪ ਕੁਮਾਰ ਉਰਫ ਕੀਪਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਬਲੈਰੋ ਪਿੱਕਅੱਪ ਗੱਡੀ ਅਤੇ ਕਾਰ ਸਵਿਫਟ ਵਿਚੋ 2.5 ਕੁਇੰਟਲ (250 ਕਿਲੋਗ੍ਰਾਮ) ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਪਰ ਦੋ ਮੁਲਜ਼ਮ ਸੁਖਵੀਰ ਸਿੰਘ ਅਤੇ ਲਖਵੀਰ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਮੁੱਖ ਮੁਨਸ਼ੀ ਦਵਿੰਦਰ ਸਿੰਘ, ਹੌਲਦਾਰ ਇਕਬਾਲ ਸਿੰਘ, ਹੌਲਦਾਰ ਉਪਿੰਦਰਜੀਤ ਸਿੰਘ, ਸਿਪਾਹੀ ਕਰਮਜੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।

Posted inਬਰਨਾਲਾ