ਚੰਡੀਗੜ੍ਹ, 27 ਅਗਸਤ (ਰਵਿੰਦਰ ਸ਼ਰਮਾ) : ਆਈਪੀਐਸ ਅਫਸਰ ਸੁਰਿੰਦਰ ਪਾਲ ਸਿੰਘ ਪਰਮਾਰ ਜਿਨਾਂ ਨੂੰ ਕੁਝ ਮਹੀਨੇ ਪਹਿਲਾਂ ਚੀਫ ਵਿਜੀਲੈਂਸ ਦੇ ਅਹੁਦੇ ਤੋਂ ਮੁਅਤਲ ਕੀਤਾ ਗਿਆ ਸੀ ਉਹਨਾਂ ਨੂੰ ਅੱਜ ਮੁੜ ਤੋਂ ਬਹਾਲ ਕਰ ਦਿੱਤਾ ਗਿਆ। ਇੱਥੇ ਇਹ ਗੱਲ ਦੱਸਣ ਯੋਗ ਹੈ ਕਿ ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ ਇੱਕ ਬਹੁਤ ਹੀ ਇਮਾਨਦਾਰ, ਤਜਰਬੇਕਾਰ ਅਤੇ ਅਨੁਭਵੀ ਅਫਸਰ ਹਨ। ਉਹਨਾਂ ਨੇ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨੂੰ ਨਿਭਾਇਆ ਹੈ। ਆਪਣੀਆਂ ਸੇਵਾਵਾਂ ਦੌਰਾਨ ਉਹ ਪੰਜਾਬ ਪੁਲਿਸ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹੇ। ਉਹਨਾਂ ਦੁਆਰਾ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਦੇ ਸਦਕੇ ਉਹ ਵਿਜੀਲੈਂਸ ਦੇ ਡਾਇਰੈਕਟਰ ਦੇ ਅਹੁਦੇ ਤੇ ਨਿਯੁਕਤ ਹੋਏ। ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ ਦੇ ਮੁੜ ਬਹਾਲ ਹੋਣ ਨਾਲ ਪੁਲਿਸ ਵਿਭਾਗ ਅੰਦਰ ਖੁਸ਼ੀ ਦੀ ਲਹਿਰ ਹੈ । ਆਸ ਕਰਦੇ ਹਾਂ ਕਿ ਉਹ ਫਿਰ ਤੋਂ ਆਪਣੀਆਂ ਸੇਵਾਵਾਂ ਨੂੰ ਉਸੇ ਤਰ੍ਹਾਂ ਜਾਰੀ ਰੱਖਣਗੇ।

