ਹੰਡਿਆਇਆ/ਬਰਨਾਲਾ, 27 ਅਗਸਤ (ਰਵਿੰਦਰ ਸ਼ਰਮਾ) : ਕਸਬਾ ਹੰਡਿਆਇਆ ਤੇ ਸਾਬਕਾ ਐਮਸੀ ਰਾਜਦੀਪ ਉਰਫ ਨੀਟਾ ਟੈਂਟ ਹਾਊਸ ਵਾਲੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਜਾਣ ਕਾਰਨ ਆਸ ਪਾਸ ਦੇ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਐਮਸੀ ਰਾਜਦੀਪ ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਹੀ ਆਪਣੇ ਦੁਕਾਨ ਤੋਂ ਘਰ ਖਾਣਾ ਖਾਣ ਲਈ ਘਰ ਗਿਆ ਸੀ ਕਿ ਉਸ ਨੂੰ ਗੁਆਂਢੀਆਂ ਦੁਆਰਾ ਫੋਨ ਕਰਕੇ ਦੁਕਾਨ ਵਿੱਚ ਅੱਗ ਲੱਗ ਜਾਣ ਬਾਰੇ ਸੂਚਿਤ ਕੀਤਾ ਗਿਆ। ਆਸ ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪ੍ਰੰਤੂ ਅੱਗ ਆਪਣਾ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ ਅਤੇ ਅੱਗ ਦੀਆਂ ਲਪਟਾਂ ਨੇ ਬਾਹਰ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਮੈਲਟ ਕਰਨਾ ਸ਼ੁਰੂ ਕਰ ਦਿੱਤਾ ਸੀ। ਉੱਥੇ ਮੌਜੂਦ ਸਮਾਜ ਸੇਵੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਬੋਰਡ ਵਿੱਚ ਫੋਨ ਕਰਕੇ ਲਾਈਟ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਅਤੇ ਫਾਇਰ ਬਿਗ੍ਰੇਡ ਨੂੰ ਫੋਨ ਕਰਕੇ ਬੁਲਾਇਆ ਗਿਆ ਹੈ। ਫਾਇਰ ਬਗਰੇਡ ਤੋਂ ਪਹਿਲਾਂ ਕੁਝ ਸਮਾਜ ਸੇਵੀ ਸੰਸਥਾਵਾਂ ਪਾਣੀ ਦੇ ਟੈਂਕਰ ਲੈ ਕੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਲੱਗੀਆਂ। ਉਸੇ ਦੌਰਾਨ ਬਰਨਾਲਾ ਅਤੇ ਆਈਓਐਲ ਫੈਕਟਰੀ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਉੱਥੇ ਮੌਜੂਦ ਹੰਡਿਆਇਆ ਪੁਲਿਸ ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Posted inਬਰਨਾਲਾ
