Posted inਚੰਡੀਗੜ੍ਹ ਸੀ.ਬੀ.ਐੱਸ.ਈ. ਨੇ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚੋਂ ਪੰਜਾਬੀ ਭਾਸ਼ਾ ਹਟਾਈ, ਸਿਆਸਤ ਭਖੀ Posted by overwhelmpharma@yahoo.co.in Feb 26, 2025 ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) : ਸੀ.ਬੀ.ਐੱਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ’ਤੇ ਹੁਣ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ ਆਪਣੇ ਅਧਿਕਾਰਤ ਐਕਸ ਅਕਾਉਂਟ ’ਤੇ ਟਵੀਟ ਕਰਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫ਼ਿਰ ਬੇਨਕਾਬ ਹੋਇਆ ਹੈ। ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੈ। ਅਸੀਂ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ। Post navigation Previous Post 2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆNext Postਦ੍ਰਿਸ਼ਯਮ ਫ਼ਿਲਮ ਤੋਂ ਆਈਡੀਆ ਲੈ ਕੇ ਭੂਆ ਦੇ ਪੁੱਤ ਦਾ ਕੀਤਾ ਕਤਲ, ਲਾਸ਼ ਦੇ ਟੁਕੜੇ ਕਰ 3 ਬੋਰੀਆਂ ’ਚ ਭਰੇ