Posted inBarnala ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ Posted by overwhelmpharma@yahoo.co.in February 26, 2025No Comments – ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ : ਟੀ.ਬੈਨਿਥ – ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਵੀ ਕੀਤੀ ਗੱਲਬਾਤ ਬਰਨਾਲਾ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਦੇ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਰਿਕਾਰਡ ਚੈੱਕ ਕੀਤਾ। ਉਨ੍ਹਾਂ ਨਸ਼ਾ ਛੂਡਾਉ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਅਤੇ ਓਟ ਸੈਂਟਰ ਤੋਂ ਦਵਾਈ ਲੈਣ ਆਉਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ। ਉਨ੍ਹਾਂ ਸਿਹਤ ਅਮਲੇ ਨੂੰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਯਤਨ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ ‘ਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਮੌਕੇ ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ, ਨੋਡਲ ਅਫ਼ਸਰ ਡਾ. ਗੁਰਮਿੰਦਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਪ੍ਰਵੇਸ਼ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਗਗਨਦੀਪ ਸੇਖੋਂ ਅਤੇ ਡਾ. ਲਿਪਸੀ ਮੋਦੀ ਮਾਨਸਿਕ ਰੋਗ ਮਾਹਿਰ ਹਾਜ਼ਰ ਸਨ। Post navigation Previous Post 9 ਸਾਲ ਪਹਿਲਾਂ ਦੁਬਈ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਪਰਿਵਾਰ ਬੇਹਾਲNext Postਸਤੌਜ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ 6 ਵਿਅਕਤੀ ਗ੍ਰਿਫਤਾਰ