ਆਯੁਸ਼ਮਾਨ ਭਾਰਤ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਉਪਲੱਬਧ
ਬਰਨਾਲਾ, 10 ਨਵੰਬਰ (ਸ਼ਰਮਾ) : ਸਿਹਤ ਸਹੂਲਤਾਂ ਦੇ ਖੇਤਰ ਵਿੱਚ ਸਿਟੀ ਹਸਪਤਾਲ ਬਰਨਾਲਾ ਵੱਲੋਂ ਇੱਕ ਹੋਰ ਅਹਿਮ ਉਪਰਾਲਾ ਕਰਦਿਆਂ 10 ਲੱਖ ਰੁਪਏ ਵਾਲੇ ਸਿਹਤ ਬੀਮਾ ਕਾਰਡ ਤਹਿਤ ਪੱਟ (ਫੀਮਰ) ਦੀ ਹੱਡੀ ਟੁੱਟਣ ਕਾਰਨ ਗੰਭੀਰ ਹਾਲਤ ਵਿੱਚ ਪਹੁੰਚੇ ਮਰੀਜ਼ ਦਾ ਸਫਲਤਾਪੂਰਵਕ ਆਪ੍ਰੇਸ਼ਨ ਕੀਤਾ ਗਿਆ। ਇਸ ਨਾਲ ਮਰੀਜ਼ ਦੇ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਅਤੇ ਸਰਕਾਰੀ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਹੋਇਆ। ਹਸਪਤਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਰੀਜ਼ ਦਾ ਇਲਾਜ ਆਯੁਸ਼ਮਾਨ ਭਾਰਤ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (10 ਲੱਖ ਰੁਪਏ ਵਾਲਾ ਸਿਹਤ ਕਾਰਡ) ਤਹਿਤ ਕੀਤਾ ਗਿਆ। ਹਸਪਤਾਲ ਵਿੱਚ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ, ਆਧੁਨਿਕ ਆਪ੍ਰੇਸ਼ਨ ਥੀਏਟਰ ਅਤੇ ਆਈ.ਸੀ.ਯੂ./ਐੱਚ.ਡੀ.ਯੂ. ਵਰਗੀਆਂ ਸਹੂਲਤਾਂ ਉਪਲੱਬਧ ਹਨ। ਸਿਟੀ ਹਸਪਤਾਲ ਬਰਨਾਲਾ ਵਿਖੇ ਹੱਡੀਆਂ ਦੇ ਫਰੈਕਚਰ ਅਤੇ ਹੋਰ ਆਰਥੋਪੀਡਿਕ ਸਮੱਸਿਆਵਾਂ ਦੇ ਇਲਾਜ ਲਈ ਆਧੁਨਿਕ ਤਕਨੀਕਾਂ ਅਤੇ ਮਾਹਿਰ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹਸਪਤਾਲ ਪ੍ਰਬੰਧਕਾਂ ਅਨੁਸਾਰ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਨਿਰਧਾਰਤ ਸ਼ਰਤਾਂ ਅਨੁਸਾਰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਹਸਪਤਾਲ ਵੱਲੋਂ ਹੱਡੀਆਂ ਦੇ ਫਰੈਕਚਰ ਅਤੇ ਹੋਰ ਆਰਥੋਪੀਡਿਕ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ 98729-11070 ਅਤੇ 01679-503570 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਿਟੀ ਹਸਪਤਾਲ ਬਰਨਾਲਾ ਸਿਵਲ ਹਸਪਤਾਲ ਨੇੜੇ, ਗੱਡਾ ਖਾਨਾਂ ਚੌਕ, ਬਰਨਾਲਾ ਵਿਖੇ ਸਥਿਤ ਹੈ।
