Posted inਬਰਨਾਲਾ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਦਿੱਤ ਮੰਗ ਪੱਤਰ Posted by overwhelmpharma@yahoo.co.in Feb 28, 2025 – ਸਰਕਾਰ ਦੀ ਵਾਅਦਾ ਖਿਲਾਫੀ ਤੋਂ ਅੱਕੇ ਐਨਐਚਐਮ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਨੂੰ ਮੰਗ ਸੌਂਪਿਆ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾਈ ਆਗੂ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜਮਾਂ ਨੂੰ ਸਰਕਾਰ ਬਨਣ ‘ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਸਰਕਾਰ ਬਣਿਆ ਤਿੰਨ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ ਪਰ ਐਨਐਚਐਮ ਤਹਿਤ ਕੰਮ ਕਰਨ ਵਾਲਾ ਸਿਹਤ ਵਿਭਾਗ ਦਾ ਇੱਕ ਵੀ ਕਰਮਚਾਰੀ ਰੈਗੂਲਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਨਐਚਐਮ ਮੁਲਾਜਮ ਆਪਣੀ ਅਸਾਮੀ ਦੇ ਹਿਸਾਬ ਨਾਲ ਯੋਗਤਾ ਪੂਰੀ ਕਰਦੇ ਹਨ ਤੇ ਐਨਐਚਐਮ ਦੀਆਂ ਭਰਤੀਆਂ ਯੋਗ ਪ੍ਰਕਿਰਆ ਰਾਹੀਂ ਹੋਈਆਂ ਹਨ, ਪਰ ਫਿਰ ਵੀ ਕੱਚੇ ਸਿਹਤ ਮੁਲਾਜ਼ਮਾਂ ਦੀ ਠੇਕਾ ਪ੍ਰਥਾ ਤਹਿਤ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਆਰਥਿਕ,ਮਾਨਸਿਕ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚੋਣ ਵਾਅਦਿਆਂ ਤੋਂ ਭੱਜਦੀ ਵਿਖਾਈ ਦੇ ਰਹੀ ਹੈ ਜਿਸ ਕਾਰਨ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸੇਵਾਵਾਂ ਨਿਭਾ ਰਹੇ ਲੱਗਭੱਗ 10 ਹਜ਼ਾਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਆਉਣ ਵਾਲੇ ਦਿਨਾਂ ਵਿੱਚ ਸੜਕਾਂ ‘ਤੇ ਉੱਤਰ ਕੇ ਰੋਸ ਮੁਜਾਹਰੇ ਕਰਦਿਆਂ ਹੜਤਾਲ ‘ਤੇ ਜਾਣਗੇ।ਉਨ੍ਹਾਂ ਕਿਹਾ ਕਿ ਸਿਹਤ ਮੁਲਾਜ਼ਮਾਂ ਦੇ ਹੜਤਾਲ ‘ਤੇ ਜਾਣ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ ਖੁਆਰੀ ਲਈ ਸੂਬਾ ਸਰਕਾਰ ਜਿੰਮੇਵਾਰ ਹੋਵੇਗੀ ਕਿਉਂਕਿ ਹੱਕੀ ਮੰਗਾਂ ਖਾਤਰ ਹੜਤਾਲ ‘ਤੇ ਜਾਣਾ ਸਿਹਤ ਮੁਲਾਜਮਾਂ ਦੀ ਮਜਬੂਰੀ ਹੈ। ਸੰਘਰਸ਼ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਸੂਬੇ ਦੇ ਕੱਚੇ ਮੁਲਾਜ਼ਮਾਂ ਦੇ ਮਸਲੇ ‘ਤੇ ਸੰਜੀਦਗੀ ਨਾਲ ਚਰਚਾ ਨਹੀਂ ਕੀਤੀ। ਇਸ ਕਾਰਨ ਯੂਨੀਅਨ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜੇਕਰ ਸੂਬਾ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਮਜਬੂਰਨ ਸਮੂਹ ਐਨ ਐਚ ਐਮ ਕਰਮਚਾਰੀਆਂ ਨੂੰ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਾ ਪਵੇਗਾ। ਗੁਰਦੀਪ ਸਿੰਘ,ਮੰਜੂ ਬਾਲਾ,ਅਰੁਣ , ਹਰਜੀਤ ਸਿੰਘ,ਵਿਪਨ ਕੁਮਾਰ, ਮਨਜੀਤ ਸਿੰਘ ਸਹਿਣਾ ਦਵਿੰਦਰ ਸਿੰਘ ਮਹਿਲਕਲਾਂ, ਜੁਝਾਰ ਸਿੰਘ ਧਨੋਲਾ ਅਤੇ ਇਸ ਮੌਕੇ ਹੋਰ ਕਰਮਚਾਰੀ ਮੌਜੂਦ ਸਨ। Post navigation Previous Post ਐਡਵੋਕੇਟ ਪੰਕਜ ਬਾਂਸਲ ਬਣੇ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨNext Postਪੰਜਾਬ ਦੌਰੇ ‘ਤੇ ਕਾਂਗਰਸ ਇੰਚਾਰਜ ਭੂਪੇਸ਼ ਬਘੇਲ, ਕਿਹਾ : ਕੇਜਰੀਵਾਲ ਸੱਤਾ ਦਾ ਲੋਭੀ