Posted inਚੰਡੀਗੜ੍ਹ ਰਾਜਨੀਤੀ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਸਿਰਫ ਸਿਆਸੀ ਸਟੰਟ : ਭੁਪੇਸ਼ ਬਘੇਲ Posted by overwhelmpharma@yahoo.co.in Mar 1, 2025 ਚੰਡੀਗੜ੍ਹ, 1 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੂਬਾ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਨੂੰ ਸਿਆਸੀ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲ ਤੱਕ ਆਪ ਸਰਕਾਰ ਕੁੱਝ ਨਹੀਂ ਕਰ ਸਕੀ, ਹੁਣ ਕਿਹੜੀ ਜਾਦੂ ਦੀ ਛੜੀ ਹੈ ਕਿ ਉਹ ਤਿੰਨ ਮਹੀਨਿਆਂ ਵਿਚ ਨਸ਼ੇ ਨੂੰ ਖ਼ਤਮ ਕਰ ਦੇਵੇਗੀ ? ਸੀਨੀਅਰ ਕਾਂਗਰਸ ਨੇਤਾ ਭੁਪੇਸ਼ ਬਘੇਲ ਨੇ ਕਿਹਾ ਕਿ ਦਿੱਲੀ ਚੋਣਾਂ ਹਾਰ ਜਾਣ ਬਾਅਦ ਆਪ ਨੇ ਲੋਕਾਂ ਦੇ ਧਿਆਨ ਭਟਕਾਉਣ ਲਈ ਨਸ਼ਿਆਂ ਖਿਲਾਫ਼ ਮੁੱਦਾ ਚੁੱਕਿਆ ਹੈ। ਭੁਪੇਸ਼ ਬਘੇਲ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ਼ ਬਣਨ ਬਾਅਦ ਸ਼ਨਿੱਚਰਵਾਰ ਨੂੰ ਪਹਿਲੀ ਵਾਰ ਚੰਡੀਗੜ੍ਹ ਆਏ ਸਨ। ਉਨ੍ਹਾਂ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਤਿੰਨ ਵੱਖ-ਵੱਖ ਮੀਟਿੰਗਾਂ ਕੀਤੀ। ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਅੱਜ ਉਨ੍ਹਾਂ ਕਾਂਗਰਸੀ ਆਗੂਆਂ ਨਾਲ ਰਸਮੀ ਮੀਟਿੰਗ ਕੀਤੀ ਹੈ, ਅਗਲੇ ਦਿਨਾਂ ਵਿਚ ਪੰਜਾਬ ਦੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਾਮੀ ਦਿਨਾਂ ਵਿਚ ਹੇਠਲੇ ਪੱਧਰ ’ਤੇ ਜਥੇਬੰਦਕ ਢਾਂਚਾ ਬਦਲਿਆ ਜਾਵੇਗਾ। ਬੂਥ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਸਾਰੇ ਸੈੱਲ (ਵਿੰਗਾਂ) ਦੇ ਅਹੁੱਦੇਦਾਰ ਵੀ ਨਵੇਂ ਬਣਾਏ ਜਾਣਗੇ। ਉਨ੍ਹਾਂ ਮਾਨ ਸਰਕਾਰ ਨੂੰ ਨਿਕੰਮੀ ਤੇ ਭ੍ਰਿਸ਼ਟ ਸਰਕਾਰ ਦੱਸਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਕੁੱਝ ਨਹੀਂ ਕਰ ਸਕੇਗੀ। ਉਨ੍ਹਾਂ ਕਿਹਾ ਕਿ ਨਸ਼ੇ ਸਰਹੱਦ ਪਾਰ ਤੋਂ ਆ ਰਹੇ ਹਨ ਅਤੇ ਬਾਰਡਰ ਏਰੀਆਂ ਕਿਸਦੇ ਅਧੀਨ ਹੈ? ਲੁਧਿਆਣਾ ਜ਼ਿਮਨੀ ਚੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਪਾਰਟੀ ਹਾਈਕਮਾਨ ਜ਼ਲਦ ਫੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਅਪਰ ਹਾਊਸ ( ਰਾਜ ਸਭਾ) ਵਿਚ ਅਡਜਸਟ ਕਰਨ ਲਈ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਨੂੰ ਉਮੀਦਵਾਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਪ ਵਿਚ ਅੰਦਰਖਾਤੇ ਬਹੁਤ ਕੁੱਝ ਚੱਲ ਰਿਹਾ ਹੈ । ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਲਈ ਰਾਜ ਸਭਾ ਮੈਂਬਰ ਤੋ ਅਸਤੀਫ਼ਾ ਦੇਣ ਨੂੰ ਵੀ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚੇ ਹਾਰੇ ਮੰਤਰੀਆਂ ਨੂੰ ਪੰਜਾਬ ਵਿਚ ਅਡਜਸਟ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪ੍ਰਧਾਨ ਬਣਾਉਣਾਂ, ਵਿਧਾਇਕਾਂ ਨੂੰ ਟਿਕਟਾਂ ਦੇਣ ਦਾ ਅਧਿਕਾਰ ਪਾਰਟੀ ਹਾਈਕਮਾਨ ਕੋਲ੍ਹ ਹੈ, ਪਰ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਪ੍ਰਤੀ ਵਿਸ਼ਵਾਸ਼ ਹੈ। Post navigation Previous Post ਵਿਦਿਆਰਥਣ ਦੀ ਦਾਖਲਾ ਫੀਸ ਵਾਪਸ ਨਾ ਕਰਨ ‘ਤੇ ਯੂਨੀਵਰਸਿਟੀ ਅਧਿਕਾਰੀਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀNext Postਵਿਜੀਲੈਂਸ ਵੱਲੋਂ ਥਾਣਾ ਮਹਿਲ ਕਲਾਂ ਦੇ 2 ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ