Posted inBathinda ਇਸਤਰੀ ਅਕਾਲੀ ਦਲ ਵਲੋਂ ਵਿਧਾਇਕ ਬਲਕਾਰ ਸਿੱਧੂ ਨੂੰ ਵਿਧਾਨ ਸਭਾ ਤੋਂ ਬਾਹਰ ਕਰਨ ਦੀ ਮੰਗ Posted by overwhelmpharma@yahoo.co.in March 3, 2025No Comments ਬਠਿੰਡਾ, 3 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਔਰਤਾਂ ਨੂੰ ਮਾੜੀ ਸ਼ਬਦਾਵਲੀ ਬੋਲਣ ‘ਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਖਿਲਾਫ ਨੈਸ਼ਨਲ ਵੂਮੈੱਨ ਕਮਿਸ਼ਨ ਦੀ ਚੇਅਰਪਰਸਨ ਕੋਲ ਸ਼ਿਕਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੱਖਾਂ ਔਰਤਾਂ ਵੱਲੋਂ ਚੁਣੇ ਗਏ ਇਕ ਨੁਮਾਇੰਦੇ ਨੂੰ ਅਜਿਹੀ ਸ਼ਬਦਾਵਲੀ ਸ਼ੋਭਾ ਨਹੀਂ ਦਿੰਦੀ। ਬਠਿੰਡਾ ਵਿਖੇ ਸੋਮਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਔਰਤਾਂ ਦੇ ਹੱਕ ’ਚ ਇਹ ਮੁੱਦਾ ਚੁੱਕਦਿਆਂ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਆਡੀਓ ‘ਚ ਜਿਹੜੇ ਸ਼ਬਦ ਔਰਤਾਂ ਬਾਰੇ ਬਲਕਾਰ ਸਿੱਧੂ ਨੇ ਕਹੇ ਹਨ, ਉਹ ਬੇਹੱਦ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਵੂਮੈੱਨ ਕਮਿਸ਼ਨ ਦੀ ਚੇਅਰਪਰਸਨ ਤੋਂ ਮੰਗ ਕੀਤੀ ਹੈ ਕਿ ਬਲਕਾਰ ਸਿੱਧੂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਇਸ ਸਬੰਧ ‘ਚ ਇਸਤਰੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਵਿਧਾਇਕ ਬਲਕਾਰ ਸਿੱਧੂ ਨੂੰ ਵਿਧਾਨ ਸਭਾ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੱਲਬਾਤ ਜਿਥੋਂ ਸ਼ੁਰੂ ਹੋਈ ਸੀ, ਅਜੇ ਤਕ ਉਥੇ ਹੀ ਖੜ੍ਹੀ ਹੈ ਤੇ ਬਲਕਾਰ ਸਿੱਧੂ ਨੇ ਔਰਤਾਂ ਕੋਲੋਂ ਮਾਫ਼ੀ ਨਹੀਂ ਮੰਗੀ। ਹਰਗੋਬਿੰਦ ਕੌਰ ਨੇ ਕਿਹਾ ਕਿ 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮੌਕੇ ਪੂਰੇ ਪੰਜਾਬ ‘ਚ ਇਸਤਰੀ ਅਕਾਲੀ ਦਲ ਵੱਲੋਂ ਵਿਧਾਇਕ ਬਲਕਾਰ ਸਿੱਧੂ ਦੇ ਪੁੱਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਮਾਣ-ਸਨਮਾਨ ਅਤੇ ਹੱਕਾਂ ਲਈ ਇਕੱਠੇ ਹੋਣਾ ਚਾਹੀਦਾ ਹੈ। Post navigation Previous Post ਸਿੱਖਿਆ ਵਿਭਾਗ ਨੂੰ ਮਿਲਿਆ ਨਵਾਂ ਸਪੈਸ਼ਲ ਸੈਕਟਰੀNext Postਨਸ਼ੇ ਦੀ ਓਵਰਡੋਜ਼ ਨਾਲ 28 ਸਾਲਾਂ ਨੌਜਵਾਨ ਦੀ ਮੌਤ, ਮਾੜੀ ਆਦਤ ਕਾਰਨ ਪਤਨੀ ਵੀ ਚਲੀ ਗਈ ਸੀ ਪੇਕੇ