Posted inਚੰਡੀਗੜ੍ਹ ਤਹਿਸੀਲਦਾਰਾਂ ਵਿਰੁੱਧ ਸਰਕਾਰ ਸਖ਼ਤ : ਮੁੱਖ ਮੰਤਰੀ ਮਾਨ ਨੇ ਸਮੂਹਿਕ ਛੁੱਟੀ ਦੀ ਵਧਾਈ ਸਣੇ ਦਿੱਤੀ ਚਿਤਾਵਨੀ Posted by overwhelmpharma@yahoo.co.in Mar 4, 2025 ਚੰਡੀਗੜ੍ਹ, 4 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਚੋਣਾਂ ਦੇ ਹੈਰਾਨੀਜਨਕ ਨਤੀਜ਼ਿਆਂ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਖ਼ਤ ਫ਼ੈਸਲੇ ਲੈ ਕੇ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸਰਕਾਰ ’ਤੇ ਦਬਾਅ ਪਾਉਣ ਲਈ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਭਰ ’ਚ ਤਹਿਸੀਲਦਾਰ ਸਮੂਹਿਕ ਛੁੱਟੀ ਉਤੇ ਚੱਲ ਰਹੇ ਹਨ। ਹੁਣ ਸਰਕਾਰ ਵੱਡਾ ਐਕਸ਼ਨ ਕਰਨ ਦੀ ਤਿਆਰੀ ’ਚ ਦਿਖਾਈ ਦੇ ਰਹੀ ਹੈ। ਇਸ ਦਾ ਸੰਕੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ.. ਕਹਿੰਦੇ ਹੋਏ ਕਿਹਾ ਕਿ ਹੁਣ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣਾ ਹੈ, ਇਹ ਫੈਸਲਾ ਲੋਕ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ‘ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜ੍ਹਤਾਲ ਕਰ ਰਹੇ ਹਨ, ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖਿਲਾਫ਼ ਹੈ..ਆਮ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ, ਇਹ ਲੋਕ ਫੈਸਲਾ ਕਰਨਗੇ। ਇਸ ਦਾ ਸਪਸ਼ਟ ਭਾਵ ਹੈ ਕਿ ਸਰਕਾਰ ਇਨ੍ਹਾਂ ਦੀ ਟਰਾਂਸਫਰ ਕਰ ਸਕਦੀ ਹੈ ਜਾਂ ਇਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਭਰ ’ਚ ਤਹਿਸੀਲਦਾਰਾਂ ਵੱਲੋਂ ਸ਼ੁੱਕਰਵਾਰ ਤੱਕ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਤੱਕ ਤਹਿਸੀਲਾਂ ’ਚ ਰਜਿਸਟਰੀਆਂ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਤਹਿਸੀਲਦਾਰਾਂ ਦੀਆਂ ਪਾਵਰਾਂ ਨਾਇਬ ਤਹਿਸਲਦਾਰਾਂ, ਕਾਨੂੰਨਗੋ ਤੇ ਪਟਵਾਰੀਆਂ ਨੂੰ ਦੇ ਦਿੱਤੀਆਂ ਹਨ। Post navigation Previous Post ਪੰਜਾਬ ਸਰਕਾਰ ਵੱਲੋਂ 43 IAS ਤੇ PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟNext Postਫੇਸਬੁੱਕ ’ਤੇ ਦੋਸਤੀ, ਘਰ ’ਚ ਕਤਲ; ਸੂਟਕੇਸ ’ਚ ਲਾਸ਼