Posted inਬਰਨਾਲਾ ਬਰਨਾਲਾ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ, ਲਏ ਹਿਰਾਸਤ ’ਚ Posted by overwhelmpharma@yahoo.co.in Mar 4, 2025 ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੀ ਯੋਜਨਾ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਬਰਨਾਲਾ ’ਚ ਕਈ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਤੇ ਸਿਕੰਦਰ ਸਿੰਘ ਮਾਨ ਨੂੰ ਹਿਰਾਸਤ ’ਚ ਲਿਆ ਗਿਆ ਹੈ। ਭਾਕਿਯੂ ਉਗਰਾਹਾਂ ਦੇ ਸੂਬਾ ਆਗੂ ਮਾਸਟਰ ਹਰਦੀਪ ਸਿੰਘ ਟੱਲੇਵਾਲ ਤੇ ਜੱਜ ਸਿੰਘ ਗਹਿਲ ਵੀ ਹਿਰਾਸਤ ’ਚ ਹਨ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਨਜੀਤ ਰਾਜ ਤੇ ਬੀਕੇਯੂ ਡਕੌਂਦਾ ਬਲਾਕ ਸ਼ਹਿਣਾ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਨੂੰ ਵੀ ਪੁਲਿਸ ਨੇ ਹਿਰਾਸਤ ’ਚ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਬਰਨਾਲਾ ਦੀ ਸਰਪ੍ਰਸਤ ਮਨਵੀਰ ਕੌਰ ਰਾਹੀ ਵੀ ਹਿਰਾਸਤ ’ਚ ਲਏ ਗਏ ਹਨ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੇ ਇੱਕ ਦਿਨ ਬਾਅਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੀਟਿੰਗ ’ਚ ਕੋਈ ਨਤੀਜਾ ਨਹੀਂ ਨਿਕਲਿਆ ਸੀ। ਸੰਯੁਕਤ ਕਿਸਾਨ ਮੋਰਚੇ ਦੀ ਤਿਆਰੀ 5 ਮਾਰਚ ਨੂੰ ਚੰਡੀਗੜ੍ਹ ’ਚ ਪੱਕਾ ਮੋਰਚਾ ਲਗਾਉਣ ਦੀ ਸੀ। ਇਸੇ ਨੂੰ ਧਿਆਨ ’ਚ ਰੱਖਦੇ ਹੋਏ ਮੰਗਲਵਾਰ ਸਵੇਰ ਤੋਂ ਹੀ ਪੁਲਿਸ ਨੇ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜ਼ਿਲ੍ਹੇ ਦੇ ਪਿੰਡ ਛੰਨਾ ’ਚ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੂੰ ਹਿਰਾਸਤ ’ਚ ਲੈਣ ਆਈ ਪੁਲਿਸ ਨੂੰ ਵੱਡੀ ਗਿਣਤੀ ’ਚ ਕਿਸਾਨਾਂ ਨੇ ਘੇਰ ਲਿਆ। ਕਿਸਾਨ ਪੁਲਿਸ ਦੀ ਗੱਡੀ ਸਾਹਮਣੇ ਧਰਨਾ ਲਗਾਕੇ ਬੈਠ ਗਏ ਹਨ। Post navigation Previous Post 5 ਵਜੇ ਤੱਕ ਡਿਊਟੀ ’ਤੇ ਹਾਜ਼ਰ ਨਾ ਹੋਏ ਤਾਂ ਸਸਪੈਂਡ ਹੋਣਗੇ ਮਾਲ ਅਧਿਕਾਰੀNext Postਬਿਕਰਮ ਮਜੀਠੀਆ ਨੂੰ SIT ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ