ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਏਡੀਜੀਪੀ (ਏ.ਜੀ.ਟੀ.ਐੱਫ) ਪ੍ਰਮੋਦ ਬਾਨ ਅਤੇ ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਕਰੀਬ 200 ਪੁਲਿਸ ਮੁਲਾਜ਼ਮਾਂ ਦੀ ਟੀਮ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਪ੍ਰਮੋਦ ਬਾਨ ਨੇ ਕਿਹਾ ਕਿ ਪੁਲਿਸ ਨਸ਼ਿਆਂ ਵਿਰੁੱਧ ਸਖ਼ਤ ਹੈ। ਇਸ ਮੌਕੇ ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਆਉਂਦੇ ਦਿਨਾਂ ‘ਚ ਵੀ ਇਹ ਮੁਹਿੰਮ ਜਾਰੀ ਰਹੇਗੀ।