Posted inਬਰਨਾਲਾ ਵੱਡੀ ਗਿਣਤੀ ’ਚ ਕਿਸਾਨ ਬਡਬਰ ਟੋਲ ਪਲਾਜ਼ਾ ’ਤੇ ਰੋਕੇ, ਉੱਥੇ ਹੀ ਲਗਾਇਆ ਪੱਕਾ ਮੋਰਚਾ Posted by overwhelmpharma@yahoo.co.in Mar 5, 2025 ਬਰਨਾਲਾ, 5 ਮਾਰਚ (ਰਵਿੰਦਰ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ਦੇ 5 ਮਾਰਚ ਨੂੰ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈਕੇ ਹਰ ਹਾਲਤ ਚੰਡੀਗੜ੍ਹ ਵੱਲ ਕੂਚ ਕਰਨ ਦੇ ਸੱਦੇ ਤਹਿਤ ਬੁੱਧਵਾਰ ਨੂੰ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ, ਮਜ਼ਦੂਰ ਤੇ ਔਰਤਾਂ ਦੇ ਕਾਫ਼ਲੇ ਜਦੋਂ ਚੰਡੀਗੜ੍ਹ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪੁਲਿਸ ਵਲੋਂ ਨਾਕਾਬੰਦੀ ਕਰਦਿਆਂ ਬਡਬਰ ਟੋਲ ਪਲਾਜ਼ਾ ’ਤੇ ਰੋਕ ਲਿਆ ਗਿਆ। ਜਿਸ ਕਾਰਨ ਵੱਡੀ ਗਿਣਤੀ ’ਚ ਕਿਸਾਨਾਂ ਨੇ ਟੋਲ ਪਲਾਜ਼ਾ ’ਤੇ ਹੀ ਮੋਰਚਾ ਲਗਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਅਮਰਜੀਤ ਸਿੰਘ ਸੈਦੋਕੇ, ਜਰਨੈਲ ਸਿੰਘ ਬਦਰਾ, ਜ਼ਿਲ੍ਹਾ ਕਨਵੀਨਰ ਰਜਿੰਦਰ ਸਿੰਘ ਦਰਾਕਾ ਤੇ ਉਦੇ ਸਿੰਘ ਹਮੀਦੀ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿੰਦਾ ਸੀ ਕਿ ਕਿਸਾਨ ਯੂਨੀਅਨਾਂ ਸੜਕਾਂ ਤੇ ਰੇਲਾਂ ਰੋਕ ਕੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਦੀਆਂ ਹਨ। ਜਦੋਂ ਕਿ ਅੱਜ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ ਸੜਕਾਂ ਤੋਂ ਪਾਸੇ ਬੈਠੇ ਹਨ ਤੇ ਟੋਲ ਪਲਾਜ਼ਾ ਬਡਬਰ ’ਤੇ ਏ.ਆਈ.ਜੀ. ਤੋਂ ਲੈਕੇ ਐੱਸ.ਐੱਸ.ਪੀ. ਤੱਕ ਦੇ ਵੱਡੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਅਜਿਹਾ ਵਿਹਾਰ ਕੀਤਾ ਜਾ ਰਿਹਾ ਹੈ ਜਿਸ ਤਰ੍ਹਾਂ ਕਿਸਾਨ ਕੋਈ ਵੱਡੇ ਗੈਂਗਸਟਰ ਹੋਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਜਿਹੀ ਕਾਰਵਾਈ ਨਾਲ ਇਸ ਸਰਕਾਰ ਦਾ ਕਿਸਾਨ ਤੇ ਮਜ਼ਦੂਰ ਪ੍ਰਤੀ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਮੌਕੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਅਮਰਜੀਤ ਸਿੰਘ ਸੈਦੋਕੇ, ਜਰਨੈਲ ਸਿੰਘ ਬਦਰਾ, ਜ਼ਿਲ੍ਹਾ ਕਨਵੀਨਰ ਰਜਿੰਦਰ ਸਿੰਘ ਦਰਾਕਾ, ਉਦੇ ਸਿੰਘ ਹਮੀਦੀ, ਦਰਸ਼ਨ ਸਿੰਘ ਉੱਗੋਕੇ, ਹਰਚਰਨ ਸਿੰਘ ਸੁਖਪੁਰਾ, ਸਿਕੰਦਰ ਸਿੰਘ ਭੁਰੇ, ਜ਼ਿਲ੍ਹਾ ਆਗੂ ਗੁਰਮੇਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਰਾਈਆ, ਕੁਲਵੰਤ ਸਿੰਘ ਭਦੌੜ, ਸਾਹਿਬ ਸਿੰਘ ਬਡਬਰ, ਔਰਤ ਕਨਵੀਨਰ ਕਮਲਜੀਤ ਕੌਰ ਬਰਨਾਲਾ, ਸੰਦੀਪ ਕੌਰ, ਰਣਜੀਤ ਕੌਰ, ਮਨਜੀਤ ਕੌਰ, ਸੁਖਦੇਵ ਕੌਰ, ਅਮਰਜੀਤ ਕੌਰ, ਲਖਵੀਰ ਕੌਰ, ਬਿੰਦਰ ਪਾਲ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਮਨਦੀਪ ਕੌਰ ਤੇ ਨਵਦੀਪ ਕੌਰ ਆਦਿ ਆਗੂ ਹਾਜ਼ਰ ਸਨ। Post navigation Previous Post ਅੱਜ ਚੰਡੀਗੜ੍ਹ ਜਾਣ ਵਾਲੇ ਰਹਿਣ ਸਾਵਧਾਨNext Postਸੰਸਦ ਮੈਂਬਰ ਮੀਤ ਹੇਅਰ ਤਰਫੋਂ ਹਰਿੰਦਰ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਾਇਆ