Posted inਬਰਨਾਲਾ ਸੰਸਦ ਮੈਂਬਰ ਮੀਤ ਹੇਅਰ ਤਰਫੋਂ ਹਰਿੰਦਰ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਾਇਆ Posted by overwhelmpharma@yahoo.co.in Mar 5, 2025 – ਸਾਢੇ 31 ਲੱਖ ਦੀ ਲਾਗਤ ਨਾਲ ਕਰਮਗੜ੍ਹ ਦੇ ਛੱਪੜ ਦਾ ਹੋਵੇਗਾ ਨਵੀਨੀਕਰਨ, ਮਾਨ ਸਰਕਾਰ ਦਾ ਕੀਤਾ ਧੰਨਵਾਦ ਬਰਨਾਲਾ, 5 ਮਾਰਚ (ਰਵਿੰਦਰ ਸ਼ਰਮਾ) : ਅੱਜ ਪਿੰਡ ਕਰਮਗੜ੍ਹ ਵਿਚ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਜੀ ਦੀ ਤਰਫੋਂ ਹਰਿੰਦਰ ਸਿੰਘ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਾਇਆ, ਜਿਸ ਉੱਤੇ ਕਰੀਬ ਸਾਢੇ 31 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਸੋਚ ਤਹਿਤ ਅਤੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਜੀ ਦੀ ਸੁਚੱਜੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਅਤੇ ਖਾਸ ਕਰਕੇ ਹਲਕਾ ਬਰਨਾਲਾ ਵਿੱਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਾਏ ਜਾ ਰਹੇ ਹਨ। ਉਨ੍ਹਾਂ ਅੱਜ ਸ. ਗੁਰਮੀਤ ਸਿੰਘ ਮੀਤ ਹੇਅਰ ਤਰਫੋਂ ਕਰਮਗੜ੍ਹ ਦੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਾਇਆ। ਉਨ੍ਹਾਂ ਕਿਹਾ ਕਿ ਛੱਪੜ ਦਾ ਥਾਪਰ ਮਾਡਲ ਤਹਿਤ ਨਵੀਨੀਕਰਨ ਕੀਤਾ ਜਾਵੇਗਾ ਜਿਸ ਨਾਲ ਪਿੰਡ ਵਾਸੀਆਂ ਨੂੰ ਛੱਪੜ ਦੇ ਗੰਦੇ ਪਾਣੀ ਤੋਂ ਰਾਹਤ ਮਿਲੇਗੀ ਅਤੇ ਛੱਪੜ ਦਾ ਸੋਧਿਆ ਹੋਇਆ ਪਾਣੀ ਸਿੰਜਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਰਨਾਲਾ ਦੇ ਵੱਡੀ ਗਿਣਤੀ ਪਿੰਡਾਂ ਵਿਚ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਨਵਿਆਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ. ਮੀਤ ਹੇਅਰ ਦੀ ਅਗਵਾਈ ਵਿੱਚ ਪਿੰਡਾਂ ਵਿਚ ਕਮਿਊਨਿਟੀ ਹਾਲ, ਖੇਡ ਮੈਦਾਨਾਂ, ਆਂਗਣਵਾੜੀ ਕੇਂਦਰ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਸਰਕਾਰ ਵਲੋਂ ਵਿਕਾਸ ਕਾਰਜ ਵੱਡੇ ਪੱਧਰ ‘ਤੇ ਚਲਾਏ ਜਾਣਗੇ। ਇਸ ਵਾਸਤੇ ਉਨ੍ਹਾਂ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ। ਇਸ ਮੌਕੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਨਿਯੁਕਤ ਪਰਮਿੰਦਰ ਸਿੰਘ ਭੰਗੂ, ਸਰਪੰਚ ਹਰਕੇਸ਼ ਸਿੰਘ, ਬੰਟੀ ਅਤੇ ਸੰਦੀਪ ਕਰਮਗੜੀਆ, ਰੋਹਿਤ ਓਸ਼ੋ ਅਤੇ ਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ। Post navigation Previous Post ਵੱਡੀ ਗਿਣਤੀ ’ਚ ਕਿਸਾਨ ਬਡਬਰ ਟੋਲ ਪਲਾਜ਼ਾ ’ਤੇ ਰੋਕੇ, ਉੱਥੇ ਹੀ ਲਗਾਇਆ ਪੱਕਾ ਮੋਰਚਾNext Postਉਜੀਵਨ ਫਾਇਨਾਂਸ ਬੈਂਕ ਵੱਲੋਂ ਸਿਵਲ ਹਸਪਤਾਲ ਬਰਨਾਲਾ ਨੂੰ ਆਧੁਨਿਕ ਮਸ਼ੀਨਾਂ ਭੇਟ