Posted inਬਰਨਾਲਾ ਸਿਹਤ ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕੇ ਬੇਰੁਜ਼ਗਾਰ, ਸਿਹਤ ਮੰਤਰੀ ਬਿਨਾਂ ਮਿਲੇ ਖਿਸਕੇ Posted by overwhelmpharma@yahoo.co.in Mar 7, 2025 ਬਰਨਾਲਾ,7 ਮਾਰਚ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਸਵੇਰੇ ਅਚਾਨਕ ਹੀ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਸਥਾਨਕ ਸਿਵਲ ਹਸਪਤਾਲ ਪਹੁੰਚਣ ਦੀ ਕਨਸੋਅ ਮਿਲਣ ਮਗਰੋ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਫੌਰੀ ਯੋਜਨਾ ਬਣਾ ਕੇ ਸਿਹਤ ਮੰਤਰੀ ਨੂੰ ਮਿਲਣਾ ਚਾਹਿਆ ਤਾਂ ਸਥਾਨਕ ਪੁਲਿਸ ਨੇ ਸਿਵਲ ਹਸਪਤਾਲ ਦੇ ਗੇਟ ਉੱਤੋਂ ਗ੍ਰਿਫਤਾਰ ਕਰਕੇ ਥਾਣਾ ਸਿਟੀ – 1 ਵਿੱਚ ਡੱਕ ਦਿੱਤਾ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਸਮੇਤ ਜਿਉਂ ਹੀ ਹਸਪਤਾਲ ਦੇ ਗੇਟ ਕੋਲ ਪਹੁੰਚੇ ਤਾਂ ਪਹਿਲਾਂ ਤੋ ਤਾਇਨਾਤ ਪੁਲਿਸ ਇੰਸਪੈਕਟਰ ਲਖਵਿੰਦਰ ਸਿੰਘ ਨੇ ਉਹਨਾਂ ਨੂੰ ਚੁੱਕ ਕੇ ਥਾਣੇ ਬੰਦ ਕਰ ਦਿੱਤਾ। ਉਹਨਾਂ ਬੇਰੁਜ਼ਗਾਰਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਜਾਵੇਗੀ।ਪ੍ਰੰਤੂ ਸਿਹਤ ਮੰਤਰੀ ਸਿਵਲ ਹਸਪਤਾਲ ਦੇ ਪ੍ਰੋਗਰਾਮ ਮਗਰੋ ਬਿਨਾ ਬੇਰੁਜ਼ਗਾਰਾਂ ਨੂੰ ਮਿਲੇ ਹੀ ਸ਼ਹਿਰ ਵਿੱਚੋ ਨਿਕਲ ਗਏ। ਬੇਰੁਜ਼ਗਾਰ ਆਗੂਆਂ ਢਿੱਲਵਾਂ ਤੇ ਅਮਨ ਸੇਖਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤਿੰਨ ਸਾਲ ਵਿੱਚ ਬੁਰੀ ਤਰਾਂ ਫਲਾਪ ਹੋ ਚੁੱਕੀ ਹੈ। ਇਸ ਕਰਕੇ ਕੋਈ ਵੀ ਮੰਤਰੀ ਬੇਰੁਜ਼ਗਾਰਾਂ ਨਾਲ ਤਰਕ ਯੁਕਤ ਗੱਲਬਾਤ ਤੋ ਭੱਜ ਰਹੇ ਹਨ।ਉਹਨਾਂ ਦੱਸਿਆ ਕਿ ਸਰਕਾਰ ਨੇ ਤਿੰਨ ਸਾਲ ਵਿੱਚ ਸਿੱਖਿਆ ਵਿਭਾਗ ਵਿੱਚ ਇੱਕ ਵੀ ਅਸਾਮੀ ਨਹੀਂ ਕੱਢੀ।ਉਹਨਾਂ ਦੱਸਿਆ ਕਿ ਭਾਵੇਂ ਸਿਹਤ ਵਿਭਾਗ ਵਿੱਚ ਪਹਿਲੀ ਵਾਰ 822 ਪੋਸਟਾਂ ਜਾਰੀ ਕਰਨ ਦਾ ਐਲਾਨ ਕੀਤਾ ਹੈ। ਪ੍ਰੰਤੂ ਮੁੱਖ ਮੰਤਰੀ ਵੱਲੋਂ ਅਨੇਕਾਂ ਵਾਰ ਕੀਤੇ ਵਾਅਦੇ ਦੇ ਬਾਵਜੂਦ ਉਮਰ ਹੱਦ ਛੋਟ ਦੇਣ ਦਾ ਕੋਈ ਫੈਸਲਾ ਨਹੀਂ ਕੀਤਾ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਤਿੰਨ ਸਾਲ ਵਿੱਚ ਹਜ਼ਾਰਾਂ ਬੇਰੁਜ਼ਗਾਰ ਓਵਰ ਏਜ਼ ਹੋ ਚੁੱਕੇ ਹਨ।ਉਹਨਾਂ ਕਿਹਾ ਕਿ ਮਲਟੀ ਪਰਪਜ਼ ਹੈਲਥ ਵਰਕਰ ਪੁਰਸ ਦੀਆਂ 270 ਪੋਸਟਾਂ ਵਿੱਚ ਉਮਰ ਹੱਦ ਛੋਟ ਦਿੱਤੀ ਜਾਵੇ।ਉਹਨਾਂ ਕਿਹਾ ਕਿ ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਕੀ ਵਿਸ਼ਿਆਂ ਦੀਆਂ ਅਸਾਮੀਆਂ ਜੋੜ ਕੇ, ਕੰਬੀਨੇਸ਼ਨ ਦਰੁਸਤ ਕਰਕੇ ,ਉਮਰ ਹੱਦ ਛੋਟ ਸਮੇਤ ਭਰਤੀ ਦਿੱਤੀ ਜਾਵੇ।ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕੀਤੀਆਂ ਜਾਣ,ਮਾਸਟਰ ਕੇਡਰ ਵਿੱਚ। ਗ੍ਰੈਜੂਏਸ਼ਨ ਵਿੱਚੋ 55 ਪ੍ਰਤੀਸ਼ਤ ਲਾਜ਼ਮੀ ਅੰਕਾਂ ਦੀ ਥੋਪੀ ਬੇਤੁਕੀ ਸ਼ਰਤ ਰੱਦ ਕੀਤੀ ਜਾਵੇ। ਆਰਟ ਐਂਡ ਕਰਾਫਟ ਦੀ ਭਰਤੀ ਕੀਤੀ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਤਪਾ,ਕਰਮਜੀਤ ਸਿੰਘ ਜਗਜੀਤ ਪੁਰਾ,ਲਖਵੀਰ ਸਿੰਘ ਅਤੇ ਲਾਲ ਜੀਤ ਸਿੰਘ ਆਦਿ ਹਾਜ਼ਰ ਸਨ। ਮੰਤਰੀ ਦੇ ਚਲੇ ਜਾਣ ਮਗਰੋ ਬੇਰੁਜ਼ਗਾਰਾਂ ਨੂੰ ਰਿਹਾਅ ਕੀਤਾ ਗਿਆ। Post navigation Previous Post 8 ਮਾਰਚ ਨੂੰ ਬਰਨਾਲਾ ’ਚ ਬਿਜਲੀ ਬੰਦ ਰਹੇਗੀNext Postਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ