Posted inਬਰਨਾਲਾ ਬੇਟੀ ਬਚਾਓ, ਬੇਟੀ ਪੜ੍ਹਾਓ: ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦਾ ਸਨਮਾਨ Posted by overwhelmpharma@yahoo.co.in Mar 8, 2025 – ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਐਲ ਬੀ ਐੱਸ ਕਾਲਜ ਵਿੱਚ ਲਾਇਆ ਗਿਆ ਸਿਹਤ ਕੈਂਪ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਔਰਤਾਂ ਲਈ ਜ਼ਿਲ੍ਹਾ ਪੱਧਰੀ ਸਿਹਤ ਕੈਂਪ ਐਲ ਬੀ ਐਸ ਕਾਲਜ ਬਰਨਾਲਾ ਵਿਖੇ 7 ਮਾਰਚ ਨੂੰ ਲਗਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐਸ ਵੱਲੋਂ ਬਤੌਰ ਮੁੱਖ ਮਹਿਮਾਨ ਪੁੱਜੇ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਔਰਤਾਂ ਦਾ ਮੁਫ਼ਤ ਸਿਹਤ ਚੈੱਕ-ਅੱਪ ਕੀਤਾ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀ ਵਾਲੀਆਂ 3 ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਸ਼ੇਸ਼ ਵਿਦਿਅਕ ਪ੍ਰਾਪਤੀ ਵਾਲੀਆਂ 4 ਲੜਕੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਇਨ੍ਹਾਂ ਲੜਕੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਟੀਫਿਕੇਟ, ਸਨਮਾਨ ਚਿੰਨ ਅਤੇ 5100 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਇਸ ਸਮਾਗਮ ਮੌਕੇ ਵੱਖ-ਵੱਖ ਵਿਭਾਗਾਂ ਜਿਵੇੰ ਕਿ ਸਿਹਤ ਵਿਭਾਗ, ਆਯੁਰਵੈਦਿਕ ਵਿਭਾਗ, ਖੇਤੀਬਾੜੀ ਵਿਭਾਗ, ਰੁਜ਼ਗਾਰ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਖੀ:ਵਨ ਸਟਾਪ ਸੈਂਟਰ, ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਆਦਿ ਵਲੋਂ ਸਟਾਲ ਲਗਵਾਏ ਗਏ ਜਿਸ ਵਿੱਚ ਔਰਤਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਸਕੀਮਾਂ ਨਾਲ ਸਬੰਧਤ ਜਾਗਰੂਕਤਾ ਸਮੱਗਰੀ ਵੰਡੀ ਗਈ। ਉਹਨਾਂ ਦੱਸਿਆ ਸਮਾਗਮ ਵਿੱਚ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹਾਂ ਵੱਲੋਂ ਵੀ ਸਟਾਲ ਲਗਾਏ ਗਏ ਜਿਸ ਵਿੱਚ ਉਹਨਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਤਿਆਰ ਕੀਤੇ ਗਏ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸਮਾਗਮ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀਮਤੀ ਉਰਵਸ਼ੀ ਗੋਇਲ, ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼ਹਿਣਾ ਸ੍ਰੀਮਤੀ ਹਰਮੀਤ ਕੌਰ ਅਤੇ ਐਲ.ਬੀ.ਐਸ. ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। Post navigation Previous Post ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨNext Postਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲੀਸ ਵਲੋਂ ਜਾਗਰੂਕਤਾ ਪ੍ਰੋਗਰਾਮ