Posted inਬਰਨਾਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲੀਸ ਵਲੋਂ ਜਾਗਰੂਕਤਾ ਪ੍ਰੋਗਰਾਮ Posted by overwhelmpharma@yahoo.co.in Mar 8, 2025 ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਵੱਖ ਵੱਖ ਵਿਦਿਅਕ ਅਦਾਰਿਆਂ ਵਿਚ ਸੈਮੀਨਾਰ ਕਰਾਏ ਜਾ ਰਹੇ ਹਨ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਪੁਲਿਸ ਟੀਮ ਵਲੋਂ ਆਰਿਆ ਭੱਟ ਕਾਲਜ ਚੀਮਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਕਿ ਨਸ਼ੇ ਜਿੱਥੇ ਸਰੀਰ ਲਈ ਘਾਤਕ ਹਨ, ਓਥੇ ਮਾਨਸਿਕਤਾ ਅਤੇ ਪਰਿਵਾਰ ਨੂੰ ਵੀ ਬਰਬਾਦ ਕਰਕ ਦਿੰਦੇ ਹਨ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। Post navigation Previous Post ਬੇਟੀ ਬਚਾਓ, ਬੇਟੀ ਪੜ੍ਹਾਓ: ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦਾ ਸਨਮਾਨNext Postਵਿਸ਼ਵ ਮਹਿਲਾ ਦਿਵਸ ਮੌਕੇ ਲਗਾਇਆ ਖ਼ੂਨਦਾਨ ਕੈਂਪ