Posted inਬਰਨਾਲਾ ਵਿਸ਼ਵ ਮਹਿਲਾ ਦਿਵਸ ਮੌਕੇ ਲਗਾਇਆ ਖ਼ੂਨਦਾਨ ਕੈਂਪ Posted by overwhelmpharma@yahoo.co.in Mar 8, 2025 ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਸੰਸਥਾਵਾਂ ਵਿੱਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਾਏ ਗਏ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਨੇ ਕਿਹਾ ਕਿ ਔਰਤਾਂ ਦੀ ਤਰੱਕੀ ਨਾਲ ਹੀ ਸਮਾਜ ਦੀ ਤਰੱਕੀ ਹੋ ਸਕਦੀ ਹੈ। ਅੱਜ ਦੇ ਸਣੇ ਔਰਤਾਂ ਹਰ ਖੇਤਰ ਵਿਚ ਪੁਰਸ਼ਾਂ ਦੇ ਬਰਾਬਰ ਰੋਲ ਨਿਭਾ ਰਹੀਆਂ ਹਨ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਔਰਤਾਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਜਿਵੇਂ ਜੱਚਾ-ਬੱਚਾ ਸਿਹਤ ਸੇਵਾਵਾਂ, ਬੱਚੀਆਂ ਦਾ ਪੰਜ ਸਾਲ ਤੱਕ ਇਲਾਜ ਬਿਲਕੁੱਲ ਮੁਫਤ, ਪੀ ਐਨ ਡੀ ਟੀ ਐਕਟ ਅਧੀਨ ਬੱਚੀ ਭਰੂਣ ਹੱਤਿਆ ਨੂੰ ਰੋਕਣਾ ਅਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਕੈਂਪ ਲਗਾ ਕੇ ਗਰਭਵਤੀ ਔਰਤਾਂ ਦਾ ਚੈੱਕਅੱਪ, ਸਕੈਨ, ਲੈਬਾਰਟਰੀ ਟੈਸਟ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ 15 ਮਾਰਚ ਤੱਕ ਮੁਹਿੰਮ ਤਹਿਤ ਬਲੱਡ ਬੈਂਕ ਬਰਨਾਲਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ ਅਤੇ ਹੋਰ ਵੱਖ ਵੱਖ ਪਿੰਡਾਂ ਵਿਚ ਗਤੀਵਿਧੀਆਂ ਕਰਾਈਆਂ ਗਈਆਂ। Post navigation Previous Post ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲੀਸ ਵਲੋਂ ਜਾਗਰੂਕਤਾ ਪ੍ਰੋਗਰਾਮNext Postਸੇਵਾ ਕੇਂਦਰਾਂ ਬਾਬਤ ਸ਼ਿਕਾਇਤਾਂ ਦਾ ਤੇਜ਼ੀ ਨਾਲ ਹੋਵੇਗਾ ਨਿਬੇੜਾ: ਡਿਪਟੀ ਕਮਿਸ਼ਨਰ